Wednesday, August 12, 2020

ਕੈਪਟਨ ਅਮਰਿੰਦਰ ਸਿੰਘ ਨੇ DGP ਨੂੰ ਦਿਤਾ ਇਹ ਵੱਡਾ ਹੁਕਮ , ਹੁਣ ਨਹੀਂ ਬਚਦੇ

 


ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਕਲੀ ਸ਼ਰਾਬ ਦੇ ਕੇਸ ‘ਚ ਸਿਆਸੀ ਦਖ਼ਲਅੰਦਾਜ਼ੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਡੀ. ਜੀ. ਪੀ. ਨੂੰ ਇਸ ਘਟਨਾ ਵਿੱਚ ਸਿੱਧੀ ਸ਼ਮੂਲੀਅਤ ਵਾਲਿਆਂ ਵਿਰੁੱਧ ਆਈ. ਪੀ. ਸੀ. ਦੀ ਧਾਰਾ 302 ਤਹਿਤ ਕ -ਤ – ਲ ਕੇਸ ਦਰਜ ਕਰਨ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਹਾਲ ਹੀ ਦੇ ਸਮੇਂ ਦੀ ਸਭ ਤੋਂ ਵੱਡੀ ਤਰਾਸਦੀ ਦੱਸਦਿਆਂ ਪੀੜਤਾਂ ਲਈ ਇਨਸਾਫ ਦਾ ਵਾਅਦਾ ਕੀਤਾ। ਉਨ੍ਹਾਂ ਨੇ ਨਕਲੀ/ਨਾਜਾਇਜ਼ ਸ਼ਰਾਬ ਬਣਾਉਣ ਤੇ ਤਸਕਰੀ ਲਈ ਐਕਸਾਈਜ਼ ਐਕਟ ‘ਚ ਸਜ਼ਾ ਵਧਾਉਣ ਦਾ ਵਿਚਾਰ ਪੇਸ਼ ਕੀਤਾ ਤਾਂ ਕਿ ਵਾਰ-ਵਾਰ ਅ ਪ ਰਾ lਧ ਕਰਨ ਵਾਲੇ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਰਹਿਣ ਅਤੇ ਮੁੜ ਅਪਰਾਧ ਕਰਨ ਲਈ ਛੇਤੀ ਬਾਹਰ ਨਾ ਆ ਸਕਣ।

ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕਈ ਮੰਤਰੀਆਂ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਸੁਝਾਅ ਨਾਲ ਸਹਿਮਤੀ ਪ੍ਰਗਟ ਕੀਤੀ ਕਿ ਨਾ ਜਾ ਇ ਜ਼ ਸ਼ਰਾਬ ਦੀ ਤਸਕਰੀ ਵਰਗੇ ਸੰਗਠਿਤ ਅਪਰਾਧ ‘ਤੇ ਕਾਬੂ ਪਾਉਣ ਲਈ ਪਕੋਕਾ ਵਰਗਾ ਕਾਨੂੰਨ ਲਿਆਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਕਾਇਮ ਕੀਤੀ ਸਬ-ਕਮੇਟੀ ਨੂੰ ਤਜਵੀਜ਼ਤ ਕਾਨੂੰਨ ਦੇ ਉਪਬੰਧਾਂ ਨੂੰ ਘੋਖਣ ਅਤੇ ਅੰਤਿਮ ਰੂਪ ਦੇ ਕੇ ਰਿਪੋਰਟ ਛੇਤੀ ਤੋਂ ਛੇਤੀ ਸੌਂਪਣ ਲਈ ਆਖਿਆ। ਉਨ੍ਹਾਂ ਨੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਹੋਰ ਮੰਤਰੀਆਂ ਨਾਲ ਸਹਿਮਤੀ ਜ਼ਾਹਰ ਕੀਤੀ ਕਿ ਪਕੋਕਾ (ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ) ਨਾਲ ਅ -ਪ -ਰਾ-ਧੀ – ਆਂ ਨੂੰ ਕਾਬੂ ਕਰਨ ਵਿੱਚ ਸਹਾਇਤਾ ਮਿਲ ਸਕਦੀ ਹੈ ਅਤੇ ਗੈਂ -ਗ -ਸ-ਟ lਰਾਂ ਨੂੰ ਰੋਕਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ,


ਮੁੱਖ ਮੰਤਰੀ ਨੇ ਨਕਲੀ ਸ਼ਰਾਬ ਦੀ ਘਟਨਾ ‘ਤੇ ਦੋ ਵੱਖ-ਵੱਖ ਵੀਡੀਓ ਕਾਨਫਰੰਸਿੰਗ ਦੌਰਾਨ ਇਹ ਆਦੇਸ਼ ਜਾਰੀ ਕੀਤੇ, ਜਿਨ੍ਹਾਂ ‘ਚੋਂ ਇਕ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਦਕਿ ਮੀਟਿੰਗ ਦੌਰਾਨ ਦੂਜੀ ਮੀਟਿੰਗ ਪੁਲਸ ਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਜਾਇਜ਼ਾ ਲੈਣ ਲਈ ਹੋਈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਦੁਖਾਂਤ ਦੇ ਪੀੜਤਾਂ ਨੂੰ ਸ਼ਰਧਾਂਜਲੀ ਵਜੋਂ 2-ਮਿੰਟ ਦਾ ਮੌਨ ਧਾਰਿਆ। ਇਸ ਤੋਂ ਪਹਿਲਾਂ ਵੀਡੀਓ ਕਾਨਫਰੰਸਿੰਗ ਦੌਰਾਨ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਧੰਦੇ ਨੂੰ ਖਤਮ ਕਰੋ, ਸਰਹੱਦੀ ਇਲਾਕਿਆਂ ਨੂੰ ਸਾਫ ਕਰੋ। ਇਸ ਮੀਟਿੰਗ ਵਿੱਚ ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਮੁੱਖ ਸਕੱਤਰ ਵਿਨੀ ਮਹਾਜਨ ਤੋਂ ਇਲਾਵਾ ਤਰਨ ਤਾਰਨ, ਅੰਮ੍ਰਿਤਸਰ ਦਿਹਾਤੀ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀ ਸ਼ਾਮਲ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਬੰਦ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਲਾਹਣ ਦੀ ਵਰਤੋਂ ਨਾਲ ਨਾਜਾਇਜ਼ ਸ਼ਰਾਬ ਦਾ ਧੰਦਾ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਪਰ ਗੁਆਂਢੀ ਸੂਬਿਆਂ ਤੋਂ ਤਸਕਰੀ ਦੇ ਨਵੇਂ ਰੁਝਾਨ ਨਾਲ ਹੁਣ ਇਹ ਸਥਿਤੀ ਖਤਰਨਾਕ ਪੱਧਰ ਤੱਕ ਨਿੱਘਰ ਗਈ ਹੈ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿ ਉਹ ਨਕਲੀ ਤੇ ਨਾ ਜਾ -ਇ -ਜ਼ ਸ਼ਰਾਬ ਅਤੇ ਸ਼ਰਾਬ ਤਸਕਰੀ ਦੇ ਧੰਦੇ ਦਾ ਅੰਤ ਵੇਖਣਾ ਚਾਹੁੰਦੇ ਹਨ। ਮੁੱਖ ਮੰਤਰੀ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਮੁ -ਜ਼ -ਰ -ਮਾਂ, ਭਾਵੇਂ ਮਰਦ ਹੋਣ ਜਾਂ ਮਹਿਲਾਵਾਂ ਨਾਲ ਨਿਪਟਣ ਮੌਕੇ ਪੂਰੀ ਸ ਖ ਤੀ ਵਰਤਣ ਦੇ ਨਿਰਦੇਸ਼ ਦਿੱਤੇ ਗਏ। ਨਸ਼ਿਆਂ ਤੇ ਨਾਜਾਇਜ਼/ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਾ ਕਰਨ ਦੀ ਸਰਕਾਰ ਦੀ ਨੀਤੀ ਨੂੰ ਦਹੁਰਾਉਂਦਿਆਂ ਉਨ੍ਹਾਂ ਪੰਜਾਬ ‘ਚੋਂ ਇਕੋ ਵਾਰ ਤੇ ਹਮੇਸ਼ਾ-ਹਮੇਸ਼ਾ ਲਈ ਇਸ ਖਤਰੇ ਨੂੰ ਖਤਮ ਕਰਨ ਲਈ ਪੁਲਸ ਨੂੰ ਆਬਕਾਰੀ ਤੇ ਹੋਰ ਸਬੰਧਤ ਵਿਭਾਗਾਂ ਨਾਲ ਮਿਲ ਕੇ ਕੰਮ ਕਰਨ ਲਈ ਆਖਿਆ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੀੜਤ ਬਹੁਤ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ। ਉਨ੍ਹਾਂ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਅਧਿਕਾਰੀਆਂ ਲਈ ਪੀੜਤਾਂ ਦੇ ਪਰਿਵਾਰਾਂ ਦੀ ਸ਼ਨਾਖਤ ਕਰਨ ਅਤੇ ਮਿਥੀ ਵਾਧੂ ਰਾਹਤ ਮੁਹੱਈਆ ਕਰਵਾਉਣ ਦੀ ਪ੍ਰਕ੍ਰਿਆ ਖਾਤਰ ਦਸ ਦਿਨਾਂ ਦੀ ਸਮਾਂ-ਸੀਮਾਂ ਤੈਅ ਕੀਤੀ ਗਈ ਹੈ। ਮੁੱਖ ਮੰਤਰੀ ਵੱਲੋਂ ਇਸ ਦੁਖਾਂਤ ਦਾ ਸ਼ਿਕਾਰ ਹੋਏ ਪ੍ਰਤੀ ਪੀੜਤ ਦੇ ਪਰਿਵਾਰ ਲਈ 2 ਲੱਖ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਇਸ ਘਟਨਾ ਵਿੱਚ ਹੁਣ ਤੱਕ 113 ਵਿਅਕਤੀਆਂ ਨੇ ਜਾਨ ਗਵਾਈ ਹੈ ਅਤੇ ਕਈ ਇਲਾਜ ਅਧੀਨ ਹਨ ਜੋ ਹਸਪਤਾਲਾਂ ਵਿੱਚ ਮੁਫਤ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਤਰਨਤਾਰਨ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਜ਼ਿਲ੍ਹੇ ਵਿੱਚ 84 ਮੌਤਾਂ ਰਿਪੋਰਟ ਹੋਈਆਂ ਹਨ ਅਤੇ 13 ਵਿਅਕਤੀ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਇਨ੍ਹਾਂ 13 ਵਿੱਚੋਂ 6 ਨੂੰ ਅੱਖਾਂ ਦੇ ਇਲਾਜ ਲਈ ਅੰਮ੍ਰਿਤਸਰ ਤਬਦੀਲ ਕੀਤਾ ਗਿਆ ਹੈ ਜਦੋਂ ਕਿ ਇਕ ਦੀ ਹਾਲਤ ਗੰਭੀਰ ਹੈ। ਰਾਹਤ ਲਈ ਉਠਾਏ ਜਾ ਰਹੇ ਕਦਮਾਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਲਈ ਐਲਾਨੀ 2 ਲੱਖ ਐਕਸ-ਗ੍ਰੇਸ਼ੀਆ ਸਹਾਇਤਾ ਭਲਕੇ ਮੁਹੱਈਆ ਕਰਵਾਈ ਜਾਵੇਗੀ ਕਿਉਂ ਜੋ ਤਸਦੀਕ ਕੀਤੇ ਜਾਣ ਦਾ ਕੰਮ ਹੋ ਚੁੱਕਿਆ ਹੈ ਅਤੇ ਬਾਕੀ ਪ੍ਰਕ੍ਰਿਆ ਅਗਲੇ 24 ਘੰਟਿਆਂ ਵਿੱਚ ਮੁਕੰਮਲ ਹੋ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੈਰ-ਸਰਕਾਰੀ ਸੰਸਥਾਵਾਂ ਸਮੇਤ ਬਾਲ ਭਲਾਈ ਕਮੇਟੀ ਨੂੰ ਪੀੜਤ ਪਰਿਵਾਰਾਂ ਦੇ ਬੱਚਿਆਂ ਦੀ ਕੌਂਸਲਿੰਗ ਲਈ ਨਾਲ ਲਾਇਆ ਗਿਆ ਹੈ। ਇਨ੍ਹਾਂ ਵਿੱਚ ਦੋ ਉਹ ਬੱਚੇ ਵੀ ਹਨ ਜਿਨ੍ਹਾਂ ਨੇ ਆਪਣੇ ਮਾਤਾ-ਪਿਤਾ ਦੋਵੇਂ ਗੁਆਏ ਹਨ। ਰੁਜ਼ਗਾਰਯੋਗ ਉਮਰ ਵਾਲੇ ਬੱਚਿਆਂ ਨੂੰ ਸਵੈ-ਰੁਜ਼ਗਾਰ ਲਈ ਸਹਾਇਤਾ ਦਿੱਤੀ ਜਾਵੇਗੀ ਜਦੋਂਕਿ ਵਿਧਵਾਵਾਂ ਨੂੰ ਗੁਜ਼ਾਰੇ ਲਈ ਹੋਰ ਸਹਾਇਤਾ ਤੋਂ ਇਲਾਵਾ ਸਿਲਾਈ ਮਸ਼ੀਨਾਂ ਦਿੱਤੀਆਂ ਜਾਣਗੀਆਂ।

No comments:

Post a Comment

Popular Feed

Back To Top