Thursday, September 17, 2020

ਕਿਸਾਨਾਂ ਦੇ ਅੰਦੋਲਨ ਨੂੰ ਵੇਖਦੇ ਹੋਏ ਸਰਕਾਰ ਦਾ ਵੱਡਾ ਐਲਾਨ



ਪੰਜਾਬ ਕਾਂਗਰਸ ਵੱਲੋਂ ਖੇਤੀਬਾੜੀ ਵਿਰੋਧੀ ਬਿੱਲਾਂ ਖਿਲਾਫ਼ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਰਾਜ ਭਵਨ ਦੇ ਬਾਹਰ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਪ੍ਰਦਰਸ਼ਨਕਾਰੀ ਕਿਸਾਨਾਂ ਖਿਲਾਫ਼ ਧਾਰਾ-144 ਦੀ ਉਲੰਘਣਾ ਦੇ ਪਹਿਲਾ ਹੀ ਕੇਸ ਦਰਜ ਹੋ ਚੁੱਕੇ ਹਨ, ਉਹ ਵਾਪਸ ਲਏ ਜਾਣਗੇ।

ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਕਿਸਾਨ ਇਸ ਲਈ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਕਿਉਂਕਿ ਇਹ ਆਰਡੀਨੈਂਸ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਰਬਾਦ ਕਰ ਦੇਣਗੇ।

ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਸੂਬਾ ਕਾਂਗਰਸ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਨੂੰਨ ਪੰਜਾਬ ਅਤੇ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ, ਜੋ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।

ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਘੱਟੋ-ਘੱਟ ਸਮੱਰਥਨ ਮੁੱਲ ਦੇ ਖਾਤਮੇ ਦਾ ਰਾਹ ਪੱਧਰਾ ਕਰਨਗੇ,

ਜੋ ਪੰਜਾਬ ਅਤੇ ਸਮੁੱਚੇ ਦੇਸ਼ ਲਈ ਬਹੁਤ ਘਾਤਕ ਸਿੱਧ ਹੋਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਸ ਪ੍ਰਦਰਸ਼ਨਾਂ ਨੂੰ ਦਿੱਲੀ ਕੇਂਦਰ ਸਰਕਾਰ ਦੀਆਂ ਬਰੂਹਾਂ ‘ਤੇ ਲੈ ਕੇ ਜਾਣ ਅਤੇ

ਕਾਂਗਰਸ ਪਾਰਟੀ ਉਨ੍ਹਾਂ ਨੂੰ ਭਰੋਸਾ ਦਿਵਾਉਂਦੀ ਹੈ ਕਿ ਇਸ ਸੰਘਰਸ਼ ‘ਚ ਉਹ ਉਨ੍ਹਾਂ ਦੇ ਨਾਲ ਹੈ।

No comments:

Post a Comment

Popular Feed

Back To Top